MSN - Typing
Time left : XX : XX
Punjabi Typing Paragraph
ਇਸ ਸੰਵਿਧਾਨਕ ਬੈਂਚ ਨੇ ਆਪਣੇ ਫ਼ੈਸਲੇ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਸੰਵਿਧਾਨ ਦੇ ਤਹਿਤ ਚੁਣੀ ਹੋਈ ਸਰਕਾਰ ਨੂੰ ਰਾਜ ਪ੍ਰਸ਼ਾਸਨ ਚਲਾਉਣ ਤੇ ਕਨੂੰਨ ਘੜਨ ਦੇ ਅਧਿਕਾਰ ਹਾਸਲ ਹਨ। ਭਾਜਪਾ ਆਗੂ ਹਨ ਕਿ
ਉਹ ਹਾਲੇ ਵੀ ਇਸ ਫ਼ੈਸਲੇ ਨੂੰ ਅਮਲੀ ਤੌਰ ‘ਤੇ ਪ੍ਰਵਾਨ ਕਰਨ ਲਈ ਤਿਆਰ ਨਹੀਂ ਜਾਪਦੇ। ਕੇਵਲ ਦਿੱਲੀ ਵਿੱਚ ਹੀ ਲੈਫਟੀਨੈਂਟ ਗਵਰਨਰ ਰਾਹੀਂ ਕੇਂਦਰ ਸਰਕਾਰ ਨੇ ਵਿਰੋਧੀ ਧਿਰ ਦੀ ਸਰਕਾਰ ਦੇ ਕੰਮ-ਕਾਜ ਵਿੱਚ ਰੋੜੇ
ਖਟਕਾਉਣ ਦਾ ਉਪਰਾਲਾ ਨਹੀਂ ਕੀਤਾ, ਸਗੋਂ ਪੁਡੂਚੇਰੀ ਦੀ ਲੈਫਟੀਨੈਂਟ ਗਵਰਨਰ ਕਿਰਨ ਬੇਦੀ ਨੇ ਵੀ ਉੱਥੋਂ ਦੀ ਕਾਂਗਰਸ ਦੀ ਚੁਣੀ ਹੋਈ ਸਰਕਾਰ ਦੇ ਕੰਮ ਕਰਨ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇ ਕੇ ਉਸ ਨੂੰ
ਇੱਕ ਤਰ੍ਹਾਂ ਨਾਲ ਅਪੰਗ ਬਣਾਉਣ ਦਾ ਜਤਨ ਕੀਤਾ ਸੀ, ਪਰ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਆਪਣੇ ਫ਼ੈਸਲੇ ਰਾਹੀਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ-ਕਾਜ ਵਿੱਚ ਉੱਪ-ਰਾਜਪਾਲ ਦਖ਼ਲ
ਨਹੀਂ ਦੇ ਸਕਦੇ। ਇਸ ਫ਼ੈਸਲੇ ਮਗਰੋਂ ਹੁਣ ਅਰਵਿੰਦ ਕੇਜਰੀਵਾਲ ਦੇ ਸਿਰ ਇਹ ਜ਼ਿੰਮੇਵਾਰੀ ਆ ਪਈ ਹੈ ਕਿ ਉਹ ਦਿੱਲੀ ਦੇ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਅਮਲ ਵਿੱਚ ਲਿਆ ਕੇ ਆਪਣੇ ਇਕਰਾਰ ਪੂਰੇ ਕਰੇ।
ਪੰਜਾਬ ‘ਚ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਰਵੱਈਆ ਅਖਤਿਆਰ ਕੀਤਾ ਸੀ, ਪਰ ਹੁਣ ਉਸ ਦੇ ਇਸ ਰਵੱਈਏ ‘ਤੇ ਸਿਆਸਤ ਜ਼ੋਰ ਫੜਨ ਲੱਗੀ ਹੈ। ਪਹਿਲਾਂ ਕੈਪਟਨ
ਦੇ ਫੈਸਲੇ ਦਾ ਵਿਰੋਧ ਸਰਕਾਰੀ ਕਰਮਚਾਰੀਆਂ ਨੇ ਇਹ ਕਹਿ ਕੇ ਕੀਤਾ ਕਿ ਸਿਰਫ਼ ਸਰਕਾਰੀ ਕਰਮਚਾਰੀ ਹੀ ਕਿਉਂ ਡੋਪ ਟੈਸਟ ਕਰਵਾਉਣ? ਮੁੱਖ ਮੰਤਰੀ, ਉਸ ਦੇ ਮੰਤਰੀ, ਪਾਰਟੀ ਅਧਿਕਾਰੀ ਅਤੇ ਵਰਕਰ ਵੀ ਡੋਪ ਟੈਸਟ ਕਿਉਂ
ਨਹੀਂ ਕਰਾਉਂਦੇ? ਇਸ ਵਿਵਾਦ ਦੇ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀਰਵਾਰ ਨੂੰ ਆਪਣਾ ਡੋਪ ਟੈਸਟ ਕਰਵਾਇਆ। ਅਮਨ ਅਰੋੜਾ ਨੇ ਮੋਹਾਲੀ ਦੇ ਸਰਕਾਰੀ ਹਸਪਤਾਲ ‘ਚ ਜਾ ਕੇ ਡੋਪ
ਟੈਸਟ ਲਈ ਆਪਣੇ ਖੂਨ ਦੇ ਨਮੂਨੇ ਦਿੱਤੇ। ਇਸ ਦੇ ਨਾਲ ਹੀ ਅਮਨ ਅਰੋੜਾ ਨੇ ਇਹ ਮੰਗ ਕੀਤੀ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਆਪਣਾ ਡੋਪ ਟੈਸਟ ਕਰਵਾਉਣ ਅਤੇ ਉਸ ਦੀ ਰਿਪੋਰਟ ਜਨਤਾ ਨਾਲ
ਸਾਂਝੀ ਕਰਨ। ਅਮਨ ਅਰੋੜਾ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਅਤੇ ਕਾਂਗਰਸ ਵਿਧਾਇਕ ਨੇ ਵੀ ਮੁਹਾਲੀ ਦੇ ਸਰਕਾਰੀ ਹਸਪਤਾਲ ‘ਚ ਡੋਪ ਟੈਸਟ ਲਈ ਖੂਨ ਦੇ ਨਮੂਨੇ ਦਿੱਤੇ। ਅਸਲ ‘ਚ ਮੁੱਖ ਮੰਤਰੀ ਅਮਰਿੰਦਰ ਸਿੰਘ
Note: Use Down arrow,Enter,page-down to move to Next Chunk, Use page up to Move to Previous Chunk
Keep Num Lock On Other wise num-pad will act as arrow key.
Chunk Number: 1 keystrokes : 0
Donate Us about image
This Site is developed and Maintained By: Barjinder Singh Sidhu,