MSN - Typing
Time left : XX : XX
Punjabi Typing Paragraph
ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ ਕੇਂਦਰ ਸਰਕਾਰ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਤੇ ਹੁਨਰ ਵਿਕਾਸ ਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਪਿੰਡ ਸਨੇਟਾ ਵਿਖੇ ਲੜਕੀਆਂ ਲਈ ਬਣਾਈ ਜਾਣ ਵਾਲੀ ਪੰਜਾਬ ਦੀ ਪਹਿਲੀ ਕੌਮੀ ਹੁਨਰ ਸਿਖਲਾਈ ਸੰਸਥਾ ਦਾ ਨੀਂਹ-ਪੱਥਰ ਰੱਖਣ ਅਤੇ ਮੁਹਾਲੀ ਵਿਖੇ ਦਿਵਿਆਂਗਾਂ ਲਈ ਪ੍ਰਧਾਨ ਮੰਤਰੀ ਹੁਨਰ ਕੇਂਦਰ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ ਉਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਸੰਸਥਾ ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦੇ ਨਿਰਮਾਣ 'ਤੇ 17 ਕਰੋੜ ਰੁਪਏ ਖ਼ਰਚੇ ਜਾਣੇ ਹਨ ਤੇ ਇਥੇ 240 ਲੜਕੀਆਂ ਸਿਖਲਾਈ ਲੈ ਸਕਣਗੀਆਂ ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਦੀ ਬਿਹਤਰੀ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ ਤੇ ਐੱਸ. ਏ. ਐੱਸ. ਨਗਰ ਨੂੰ ਰੁਜ਼ਗਾਰ ਦਾ ਧੁਰਾ ਬਣਾਇਆ ਜਾਵੇਗਾ ਉਨ੍ਹਾਂ ਵਾਅਦਾ ਕੀਤਾ ਕਿ ਇਸ ਸੰਸਥਾ ਵਿਚਲੀਆਂ ਨੌਕਰੀਆਂ ਅਤੇ ਕੋਰਸਾਂ 'ਚ ਦਾਖ਼ਲੇ ਲਈ ਪਿੰਡ ਸਨੇਟਾ ਵਾਸੀਆਂ ਨੂੰ ਤਰਜੀਹ ਦਿੱਤੀ ਜਾਵੇਗੀ ਕੇਂਦਰ ਸਰਕਾਰ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਰਸੋਈ ਗੈਸ ਪਾਈਪ ਲਾਈਨ ਵਿਛਾਉਣ ਦੀ ਯੋਜਨਾ ਬਣਾ ਰਹੀ ਹੈ ਤੇ ਸਭ ਤੋਂ ਪਹਿਲਾਂ ਇਹ ਸਹੂਲਤ ਜ਼ਿਲ੍ਹਾ ਐੱਸ. ਏ. ਐੱਸ. ਨਗਰ ਨੂੰ ਮੁਹੱਈਆ ਕਰਵਾਈ ਜਾਵੇਗੀ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਸਵਾਗਤ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵਲੋਂ ਇਸ ਸਿਖਲਾਈ ਸੰਸਥਾ ਸਬੰਧੀ ਸਹਿਯੋਗ ਦਿੱਤੇ ਜਾਣ ਲਈ ਧੰਨਵਾਦ ਕੀਤਾ ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਮੁਹਾਲੀ ਵਿਖੇ ਕੌਮਾਂਤਰੀ ਰੁਜ਼ਗਾਰ ਮੇਲਾ ਵੀ ਲਗਾਇਆ ਜਾਣਾ ਹੈ ਚੰਨੀ ਨੇ ਦੱਸਿਆ ਕਿ ਪੰਜਾਬ 'ਚੋਂ ਹਰ ਸਾਲ 80 ਹਜ਼ਾਰ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ, ਜਿਸ ਨਾਲ ਹਰ ਸਾਲ ਤਕਰੀਬਨ 20 ਹਜ਼ਾਰ ਕਰੋੜ ਰੁਪਏ ਵੀ ਪੰਜਾਬ ਤੋਂ ਬਾਹਰ ਚਲੇ ਜਾਂਦੇ ਹਨ ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਨੌਜਵਾਨਾਂ ਦੀ ਇਸ ਲੁੱਟ ਨੂੰ ਰੋਕਣ ਲਈ ਕੋਈ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ ਜਾਂ ਸਰਕਾਰ ਵਲੋਂ ਕੋਈ ਅਜਿਹਾ ਪੋਰਟਲ ਬਣਾਇਆ ਜਾਵੇ, ਜਿਸ 'ਤੇ ਵਿਦੇਸ਼ ਜਾਣ ਦੇ ਚਾਹਵਾਨ ਅਤੇ ਵਿਦੇਸ਼ੀ ਕੰਪਨੀਆਂ ਦੋਵੇਂ ਰਜਿਸਟਰ ਹੋ ਸਕਣ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਿੰਡ ਸਨੇਟਾ ਦੀ ਪੰਚਾਇਤ ਨੇ ਇਸ ਸੰਸਥਾ ਲਈ ਲਗਪਗ 25 ਕਰੋੜ ਰੁਪਏ ਦੀ 5 ਏਕੜ ਜ਼ਮੀਨ ਦਿੱਤੀ ਹੈ, ਜਿਸ ਲਈ ਉਹ ਪਿੰਡ ਦੇ ਲੋਕਾਂ ਦੇ ਧੰਨਵਾਦੀ ਹਨ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਫ਼ੌਜ ਵਿਚਲੇ ਪੰਜਾਬ ਦੇ ਪੁਰਾਣੇ ਕੋਟੇ ਨੂੰ ਬਹਾਲ ਕਰਨ ਅਤੇ ਪੰਜਾਬ ਦੀ ਸਨਅਤ ਲਈ ਗੁਆਂਢੀ ਰਾਜਾਂ ਦੀ ਤਰਾਂ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਦੇ ਨਾਲ-ਨਾਲ ਦੇਸ਼ ਦੇ ਸਮੁੱਚੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਰੱਖੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਮੰਤਰੀ ਦਾ ਰਾਜ ਦੇ 13 ਜ਼ਿਲਿ੍ਹਆਂ ਵਿਚ ਰਸੋਈ ਗੈਸ ਪਾਈਪਲਾਈਨ ਵਿਛਾਉਣ ਦੀ ਯੋਜਨਾ ਬਣਾਏ ਜਾਣ ਸਬੰਧੀ ਧੰਨਵਾਦ ਕੀਤਾ।
Gross Speed : Typed Word : Switch languages (Punjabi) from the taskbar. If you get any difficulty click here
Note: Type atleast 276 word to Repeat