MSN - Typing
Time left : XX : XX
Punjabi Typing Paragraph
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਨੇ ਕਿਹਾ ਕਿ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ। ਇਸ ਮੌਕੇ ਉਨ੍ਹਾਂ ਨੇ ਸੇਵਾ ਕੀਤੀ ਅਤੇ ਲੰਗਰ ਵਰਤਾਇਆ, ਇਸ ਨਾਲ ਸਮੁੱਚਾ ਸਿੱਖ ਭਾਈਚਾਰਾ ਖ਼ੁਸ਼ ਹੈ ਐਸ. ਐਸ. ਪੀ. ਦਿਹਾਤੀ ਸਤਿੰਦਰ ਸਿੰਘ ਤੇ ਡੀ.ਐਸ.ਪੀ. ਅਟਾਰੀ ਸੁਖਜਿੰਦਰ ਸਿੰਘ ਥਾਪਰ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ 10 ਫਰਵਰੀ ਨੂੰ ਰਾਮ ਤੀਰਥ ਤੋਂ ਖਾਸਾ ਰੋਡ ਉਤੇ ਖਿਆਲਾ ਕਲਾਂ ਦੀ ਜ਼ਮੀਨ ਵਿਚੋਂ ਮਿਲੀ ਸਿਰ ਕੱਟੀ ਲਾਸ਼ ਦੀ ਗੁੱਥੀ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਇਹ ਕਤਲ ਨਾਜਾਇਜ਼ ਸੰਬੰਧਾਂ ਕਾਰਨ ਹੋਇਆ ਸੀ। ਮ੍ਰਿਤਕ ਜਤਿੰਦਰ ਸਿੰਘ ਦੀ ਪਤਨੀ ਤੇ ਉਸਦੇ ਆਸ਼ਿਕ ਨੇ ਇਸ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ। ਜਤਿੰਦਰ ਸਿੰਘ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਉਸ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ ਸੀ। ਲੋਪੋਕੇ ਪੁਲਿਸ ਨੇ ਬਾਰੀਕੀ ਨਾਲ ਜਾਂਚ ਪੜਤਾਲ ਕਰਦਿਆਂ ਉਕਤ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਜੰਮੂ-ਕਸ਼ਮੀਰ ਵਕਫ਼ ਬੋਰਡ ਦੀ ਚੇਅਰਪਰਸਨ ਅਤੇ ਭਾਜਪਾ ਆਗੂ ਡਾ. ਦਰਖਸ਼ਨ ਅੰਦਰਾਬੀ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਇੱਥੇ ਲੋਕਾਂ ਨੇ ਬਿਨਾਂ ਕਿਸੇ ਡਰ ਦੇ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਵਿਚ ਇੰਨਾ ਡਰ ਸੀ ਕਿ ਉਹ ਵੋਟ ਪਾਉਣ ਲਈ ਬਾਹਰ ਨਹੀਂ ਸਕਦੇ ਸਨ। ਪਰ ਇਸ ਵਾਰ ਉਹ ਬਾਹਰ ਰਹੇ ਹਨ ਅਤੇ ਵੋਟ ਪਾ ਰਹੇ ਹਨ, ਇਹ ਹੀ ਬਦਲਾਅ ਹੈ। ਪਾਕਿਸਤਾਨ ਦੀ ਐਂਟੀ ਨਾਰਕੋਟਿਕਸ ਫੋਰਸ ਨੇ ਦੇਸ਼ ਦੇ ਵੱਖ-ਵੱਖ ਖ਼ੇਤਰਾਂ ਵਿਚ ਕਾਰਵਾਈ ਕਰਦਿਆਂ 280 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ 16 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਰੀ ਇਕ ਬਿਆਨ ਵਿਚ ਕਿਹਾ ਕਿ ਫੋਰਸ ਨੇ 10 ਵੱਖ-ਵੱਖ ਕਾਰਵਾਈਆਂ ਕੀਤੀਆਂ। ਦੇਸ਼ ਦੀ ਸੰਘੀ ਰਾਜਧਾਨੀ ਇਸਲਾਮਾਬਾਦ ਵਿਚ ਵੱਖ-ਵੱਖ ਕਾਰਵਾਈਆਂ ਵਿਚ 160 ਕਿਲੋਗ੍ਰਾਮ ਤੋਂ ਵੱਧ ਹਸ਼ੀਸ਼, 3.6 ਕਿਲੋਗ੍ਰਾਮ ਅਫ਼ੀਮ ਅਤੇ 2 ਕਿਲੋਗ੍ਰਾਮ ਮੈਥਾਮਫੇਟਾਮਾਈਨ ਬਰਾਮਦ ਕੀਤੀ ਗਈ ਹੈ। ਦੇਸ਼ ਦੇ ਉੱਤਰ-ਪੱਛਮੀ ਪਿਸ਼ਾਵਰ ਸ਼ਹਿਰ ਦੇ ਰਿੰਗ ਰੋਡ ਖ਼ੇਤਰ ਦੇ ਨੇੜੇ ਗ੍ਰਿਫ਼ਤਾਰ ਕੀਤੇ ਗਏ ਇਕ ਮੁਲਜ਼ਮ ਦੇ ਕਬਜ਼ੇ ਵਿਚੋਂ 72 ਕਿਲੋਗ੍ਰਾਮ ਹਸ਼ੀਸ਼ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੰਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
Gross Speed : Typed Word : Switch languages (Punjabi) from the taskbar. If you get any difficulty click here
Note: Type atleast 276 word to Repeat