MSN - Typing
Time left : XX : XX
Punjabi Typing Paragraph
ਇਹ ਟੈਸਟ ਕਿਸੇ ਵੀ ਸਰਕਾਰੀ ਨਿਯੁਕਤੀ ਤੋਂ ਪਹਿਲਾਂ ਵੀ ਕਰਵਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨੈਤਿਕਤਾ ਦੇ ਆਧਾਰ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਵੀ ‘ਡੋਪ ਟੈਸਟ’ ਕਰਵਾ ਲੈਣਗੇ। ਉਨ੍ਹਾ ਕਿਹਾ ਕਿ ਬੇਸ਼ੱਕ ਡੋਪ ਟੈਸਟ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ। ਇਸ ਲਈ ਜ਼ਰੂਰੀ ਹੈ ਕਿ ਕੈਪਟਨ ਸਰਕਾਰ ਡਰੱਗ ਮਾਫ਼ੀਆ ‘ਚ ਸ਼ਾਮਲ ਉਪਰੋਂ ਤੋਂ ਹੇਠਾਂ ਤੱਕ ਦੇ ਸਿਆਸੀ, ਪੁਲਸ ਤੇ ਤਸਕਰਾਂ ਦੇ ਮਾਫ਼ੀਆ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਕਰਨ। ਨਸ਼ਿਆ ਨਾਲ ਸੰਬੰਧਤ ਮਾਮਲਿਆਂ ਵਿੱਚ ਜਾਂਚ ਏਜੰਸੀ ਵੱਲੋਂ ਦਾਇਰ ਕੀਤੀਆਂ ਜਾ ਰਹੀਆਂ ਅੰਤਮ ਰਿਪੋਰਟਾਂ ਦੇ ਢੰਗ ਤਰੀਕੇ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਾਹਰ ਕੀਤੀ ਚਿੰਤਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਇਸ ਮਸਲੇ ਦੀ ਸੰਜੀਦਗੀ ਨਾਲ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਆਦੇਸ਼ ‘ਤੇ ਕਾਰਵਾਈ ਕਰਦਿਆਂ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਦੇ ਡਾਇਰੈਕਟਰ ਨੂੰ ਅਰਧ ਸਰਕਾਰੀ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਪਾਸੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਰਿਪੋਰਟ ਹਾਸਲ ਕਰਨ ਅਤੇ ਇਸ ਸਬੰਧ ਵਿੱਚ ਜ਼ਮੀਨੀ ਪੱਧਰ ‘ਤੇ ਅਸਲ ਸਥਿਤੀ ਦਾ ਪਤਾ ਲਾਉਣ ਲਈ ਆਖਿਆ ਹੈ। ਇਸ ਮਸਲੇ ਨੂੰ ਗੰਭੀਰ ਚਿੰਤਾ ਵਾਲਾ ਦੱਸਦਿਆਂ ਐਡਵੋਕੇਟ ਜਨਰਲ ਨੇ ਡਾਇਰੈਕਟਰ ਵਿਜੇ ਸਿੰਗਲਾ ਪਾਸੋਂ ਇਸ ਮਾਮਲੇ ‘ਤੇ ਸੁਝਾਅ ਮੰਗੇ ਹਨ, ਤਾਂ ਕਿ ਇਸ ਮਸਲੇ ਨੂੰ ਛੇਤੀ ਤੋਂ ਛੇਤੀ ਤਰਜੀਹੀ ਤੌਰ ‘ਤੇ ਦੋ ਹਫ਼ਤਿਆਂ ਵਿੱਚ ਅਗਲੇਰੀ ਕਾਰਵਾਈ ਲਈ ਭੇਜਿਆ ਜਾ ਸਕੇ। ਇਹ ਪੱਤਰ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ) ਐਨ ਐਸ ਕਲਸੀ ਤੋਂ ਇਲਾਵਾ ਡੀ ਜੀ ਪੀ ਸੁਰੇਸ਼ ਅਰੋੜਾ ਅਤੇ ਏ.ਡੀ.ਜੀ.ਪੀ. ਵਿਸ਼ੇਸ਼ ਟਾਸਕ ਫੋਰਸ (ਡਰੱਗਜ਼) ਹਰਪ੍ਰੀਤ ਸਿੰਘ ਸਿੱਧੂ ਨੂੰ ਵੀ ਅੰਕਿਤ ਕੀਤਾ ਗਿਆ ਹੈ। ਇਸ ਪੱਤਰ ਵਿੱਚ ਬੀਤੇ ਦਿਨ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਦੋਂ ਮੁੱਖ ਮੰਤਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੋਣ ਪਟੀਸ਼ਨ ਦੀ ਸੁਣਵਾਈ ਲਈ ਪੇਸ਼ ਹੋਏ ਸਨ। ਉਸ ਵੇਲੇ ਜਸਟਿਸ ਦਿਆ ਚੌਧਰੀ ਨੇ ਐਡਵੋਕੇਟ ਜਨਰਲ ਤੇ ਮੁੱਖ ਮੰਤਰੀ ਨੂੰ ਜਾਂਚ ਧਿਰ ਵੱਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਪੇਸ਼ ਕੀਤੀਆਂ ਜਾਂਦੀਆਂ ਅੰਤਮ ਰਿਪੋਰਟਾਂ ਖਾਸ ਕਰਕੇ ਦੋਸ਼ੀਆਂ ਵਿਰੁੱਧ ਦੋਸ਼ ਤੈਅ ਕਰਨ ਲਈ ਸਹਾਈ ਹੋਣ ਵਾਲੀਆਂ ਲੈਬਾਰਟਰੀ ਰਿਪੋਰਟਾਂ ਨੱਥੀ ਨਾ ਕਰਨ ਦੇ ਢੰਗ ‘ਤੇ ਗੌਰ ਕਰਨ ਲਈ ਆਖਿਆ। ਅਦਾਲਤ ਦਾ ਵਿਚਾਰ ਸੀ ਕਿ ਦਾਇਰ ਕੀਤੀਆਂ ਜਾਂਦੀਆਂ ਅੰਤਮ ਰਿਪੋਰਟਾਂ ਨਾਲ ਅਕਸਰ ਇਹ ਰਿਪੋਰਟਾਂ ਲਈਂ ਲੱਗਦੀਆਂ ਹੁੰਦੀ। ਅਦਾਲਤ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਢੁਕਵੀ ਪ੍ਰਣਾਲੀ ਅਮਲ ਵਿੱਚ ਲਿਆਉਣ ਲਈ ਆਖਿਆ, ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਦਾਲਤ ਵਿੱਚ ਜਾਂਚ ਏਜੰਸੀ ਦੇ ਕੇਸ ਖਾਸ ਕਰਕੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਅਜਿਹੀ ਕਿਸੇ ਚੋਰੀ-ਮੋਰੀ ਦੀ ਗੁੰਜਾਇਸ਼ ਨਾ ਰਹੇ। ਥਾਣਾ ਹਠੂਰ ਦੀ ਪੁਲਸ ਵੱਲੋ ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਲਗਾਤਾਰ ਨਸ਼ਾ ਸਮੱਗਲਾਂ ‘ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਥਾਣਾ ਹਠੂਰ ਦੇ ਐੱਸ.ਐੱਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਮਨੋਹਰ ਲਾਲ ਦੀ ਪੁਲਸ ਪਾਰਟੀ ਵੱਲੋਂ ਪਿੰਡ ਹਠੂਰ ਤੇ ਚਕਰ ਵਿਚਕਾਰ ਬਣੇ ਸੂਏ ਦੇ ਪੁਲ ਨਜ਼ਦੀਕ ਗਸ਼ਤ ਚੈਕਿੰਗ ਦੌਰਾਂਨ ਇੱਕ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੀ ਪਹਿਚਾਣ ਜਗਮੋਹਣ ਸਿੰਘ ਮੋਹਣਾ ਪੁੱਤਰ ਉਕਾਰ ਸਿੰਘ ਵਾਸੀ ਚਕਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਸਪਲਾਈ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Gross Speed : Typed Word : Switch languages (Punjabi) from the taskbar. If you get any difficulty click here
Note: Type atleast 276 word to Repeat